ਜੀਓ ਸਿਮਾਂ ਫੂਕ ਨੌਜਵਾਨਾਂ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ - ਖੇਤੀ ਕਾਨੂੰਨਾਂ
ਜਲੰਧਰ: ਨੌਜਵਾਨਾਂ ਨੇ ਸ਼ਹਿਰ ਦੇ ਮਾਡਲ ਟਾਊਨ ਵਿਖੇ ਕਿਸਾਨਾਂ ਦੇ ਹਿੱਤ ਵਿੱਚ ਸ਼ਾਂਤੀਮਈ ਢੰਗ ਨਾਲ ਪ੍ਰਦਰਸ਼ਨ ਕਰ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਨੌਜਵਾਨਾ ਨੇ ਅੰਬਾਨੀ ਦੇ ਸਿਮ ਕਾਰਡ ਜਿਓ ਨੂੰ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਨੌਜਵਾਨ ਕਾਲਜਾਂ ਦੇ ਵਿਦਿਆਰਥੀ ਸਨ ਜੋ ਕਿਸਾਨੀ ਨੂੰ ਬਚਾਉਣ ਦੇ ਨਾਅਰੇ ਨਾਲ ਕੇਂਦਰ ਸਰਕਾਰ ਅਤੇ ਵੱਡੇ ਉਦਯੋਗਪਤੀਆਂ ਦਾ ਵਿਰੋਧ ਕਰ ਰਹੇ ਹਨ। ਨੌਜਵਾਨਾਂ ਨੇ ਕਿਸਾਨੀ ਦਾ ਘਾਣ ਕਰ ਰਹੇ ਕਾਰਪੋਰੇਟ ਘਰਾਣਿਆਂ ਦੇ ਜੀਓ ਸਿਮ ਕਾਰਡ ਨਾਲ ਹੋਰ ਵੀ ਸਮਾਨ ਦਾ ਬਾਈਕਾਟ ਕਰਨ ਦੀ ਗੱਲ ਆਖੀ ਹੈ।