ਨੌਜਵਾਨਾਂ ਨੇ ਅਕਾਲੀ ਦਲ-ਬਸਪਾ ਉਮੀਦਵਾਰ ਦੇ ਹੱਕ ਵਿੱਚ ਕੀਤੀ ਰੈਲੀ - ਕਾ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ
ਫ਼ਤਿਹਗੜ੍ਹ ਸਾਹਿਬ: ਵਿਦਿਆਰਥੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹੈ, ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਵੱਲੋਂ ਵਿਸ਼ੇਸ ਭੂਮਿਕਾ ਨਿਭਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ 'ਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਵਿਦਿਆਰਥੀ ਜਥੇਬੰਦੀ ਜੀ ਐੱਸ. ਯੂ. ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਕਾਲਜਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਰੈਲੀ ਕੱਢ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹੱਕ ਵਿਚ ਵੱਡਾ ਸਮਰਥਨ ਦੇਣ ਉਪਰੰਤ ਜੀ ਐਸ. ਯੂ. ਦੇ ਆਗੂਆਂ ਦਾ ਸਨਮਾਨ ਕਰਦਿਆਂ ਕੀਤਾ ਚੀਮਾ ਨੇ ਇਸ ਵਿਦਿਆਰਥੀ ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਲਵਲੀ ਗੁਰਾਇਆ ਅਤੇਵਾਲੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਦੇ ਕੀਤੇ ਗਏ ਸਮਰਥਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਜੇਕਰ ਸਹੀ ਦਿਸ਼ਾ ਵਿਚ ਚੱਲ ਪੈਣ ਤਾਂ ਆਪ ਹੀ ਮੰਜ਼ਿਲ ਤਹਿ ਕੀਤੀ ਜਾ ਸਕਦੀ ਹੈ।