ਰੂਪਨਗਰ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨੌਜਵਾਨ ਸਭਾ ਨੇ ਕੱਢੀ ਟਰੈਕਟਰ ਰੈਲੀ - ਨੌਜਵਾਨ ਸਭਾ ਵੱਲੋਂ ਟਰੈਕਟਰ ਰੈਲੀ
ਰੂਪਨਗਰ: ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਜਿਥੇ ਇੱਕ ਪਾਸੇ ਦਿੱਲੀ 'ਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਪੰਜਾਬ 'ਚ ਵੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦਾ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ। ਇਸੇ ਕੜੀ 'ਚ ਰੂਪਨਗਰ ਵਿਖੇ ਨੌਜਵਾਨ ਸਭਾ ਵੱਲੋਂ ਟਰੈਕਟਰ ਰੈਲੀ ਕੱਢੀ ਗਈ। ਇਸ 'ਚ ਵੱਡੀ ਗਿਣਤੀ 'ਚ ਨੌਜਵਾਨਾਂ, ਕਿਸਾਨਾਂ ਤੇ ਔਰਤਾਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਛੱਡ ਕੇ ਕੇਂਦਰੀ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।