ਪਠਾਨਕੋਟ 'ਚ ਕੇਂਦਰ ਸਰਕਾਰ ਵਿਰੁੱਧ ਨੌਜਵਾਨਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ - ਕੇਂਦਰ ਸਰਕਾਰ
ਪਠਾਨਕੋਟ: ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਉਸ ਵੇਲੇ ਤੱਕ ਸੰਘਰਸ਼ ਜਾਰੀ ਰੱਖਣਗੇ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ। ਇਸ ਦੇ ਚਲਦੇ ਅੱਜ ਪਠਾਨਕੋਟ ਦੇ ਵਿੱਚ ਨੌਜਵਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਨੌਜਵਾਨਾਂ ਨੇ ਕੇਂਦਰ ਵਿਰੁੱਧ ਜੰਮ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਮੰਗਾਂ ਸਰਕਾਰ ਵੱਲੋਂ ਮਨਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਰਕਾਰ ਉਨ੍ਹਾਂ ਨੂੰ ਜਲਦ ਮੰਨੇ ਨਹੀਂ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਇਸੇ ਤਰ੍ਹਾਂ ਪ੍ਰਦਰਸ਼ਨ ਨੌਜਵਾਨਾਂ ਵੱਲੋਂ ਕੀਤੇ ਜਾਣਗੇ।