ਧੁੰਦ ਦੇ ਕਹਿਰ ਨਾਲ ਵਿਜ਼ੀਬਿਲਟੀ ਹੋਈ ਜ਼ੀਰੋ - Zero visibility with fog
ਪੂਰੇ ਉੱਤਰ ਭਾਰਤ 'ਚ ਧੁੰਦ ਤੇ ਠੰਢ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬਸੰਤ ਪਚੰਮੀ ਦੇ ਤਿਉਹਾਰ ਤੇ ਕਿਹਾ ਜਾਂਦਾ ਹੈ ਕਿ 'ਆਈ ਬਸੰਤ ਪਾਲਾ ਉਡੰਤ'। ਫਰਵਰੀ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਅਜੇ ਵੀ ਠੰਢ ਦਾ ਕਹਿਰ ਜਾਰੀ ਹੈ। ਵੱਧਦੀ ਧੁੰਦ ਨਾਲ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ, ਜਿਸ ਨਾਲ ਵਾਹਨ ਚਾਲਕਾਂ ਨੂੰ ਆਵਾਜਈ 'ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਰੇਲ ਅਧਿਕਰੀਆਂ ਨੇ ਰੇਲ ਸੇਵਾਵਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਹੈ।