ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਮੋਫ਼ਰ ਨੇ ਟੱਕ ਲਾ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ - ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਮਾਨਸਾ: ਬੀਤੇ ਦਿਨ ਪਿੰਡ ਸੰਘਾ ਤੋਂ ਮਾਨਖੇੜਾ ਨੂੰ ਪੰਜਾਬ ਹਰਿਆਣਾ ਨਾਲ ਜੋੜਦੀ ਸੜਕ ਦਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਟੱਕ ਲਗਾ ਕੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ।ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆ ਦਿੱਤੀ ਹੈ ਤੇ ਸਰਦੂਲਗੜ੍ਹ ਹਲਕੇ ਦੇ ਵਿਚ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਹੀ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ।