ਨਤੀਜਿਆਂ ਨੂੰ ਲੈਕੇ ਭਾਜਪਾ ਆਗੂ ਦਾ ਬਿਆਨ, ਕਿਹਾ-ਲੋਕਾਂ ਨੇ ਸਾਡਾ ਸਾਥ ਦਿੱਤਾ ਹੋਊ - ਪੰਜਾਬ ਵਿੱਚ ਚੋਣ ਨਤੀਜਿਆਂ ਦਾ ਐਲਾਨ
ਲੁਧਿਆਣਾ: ਪੰਜਾਬ ਵਿੱਚ ਚੋਣ ਨਤੀਜਿਆਂ ਦਾ ਐਲਾਨ ਹੋਣ ਜਾ ਰਿਹਾ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਨਤੀਜਿਆਂ ਦੇ ਐਲਾਨ ਹੋਣ ਤੋਂ ਪਹਿਲਾਂ ਸਿਆਸੀ ਆਗੂਆਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਹਰ ਕੋਈ ਆਪਣੀ ਸਰਕਾਰ ਬਣਾਉਣ ਦੀ ਦਾਅਵੇਦਾਰੀ ਠੋਕ ਰਿਹਾ ਹੈ। ਲੁਧਿਆਣਾ ਪੱਛਮੀ ਵਿਧਾਨਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਿਕਰਮ ਸਿੱਧੂ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਬਿਕਰਮ ਸਿੱਧੂ ਨੇ ਆਸ ਜਤਾਈ ਹੈ ਕਿ ਉਨ੍ਹਾਂ ਉਮੀਦ ਹੈ ਕਿ ਪੰਜਾਬ ਦੇ ਲੋਕਾਂ ਨੇ ਵੋਟਾਂ ਪਾਉਣ ਸਮੇਂ ਉਨ੍ਹਾਂ ਦਾ ਸਾਥ ਦਿੱਤਾ ਹੋਵੇਗਾ। ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਵਿੱਚ ਆਉਣ ਵਾਲੇ ਨਤੀਜਿਆਂ ਤੋਂ ਤਸਵੀਰ ਪੂਰੀ ਤਰ੍ਹਾਂ ਸਾਫ ਹੋ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਇਹ ਗੱਲ ਸਮਝ ਚੁੱਕੇ ਹਨ ਕਿ ਇੱਕੋ ਇੱਕ ਪਾਰਟੀ ਭਾਜਪਾ ਹੀ ਹੈ ਜੋ ਪੰਜਾਬ ਦਾ ਵਿਕਾਸ ਕਰ ਸਕਦੀ ਹੈ।
Last Updated : Feb 3, 2023, 8:19 PM IST