ਪੰਜਾਬ

punjab

ETV Bharat / videos

ਪ੍ਰਾਈਵੇਟ ਸਕੂਲ ਵਿੱਚ ਫੀਸਾਂ ਨਾ ਭਰਨ ਕਾਰਨ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ - ਪ੍ਰਾਈਵੇਟ ਸਕੂਲ ਵਿੱਚ ਫੀਸਾਂ ਨਾ ਭਰਨ ਕਾਰਨ

By

Published : Mar 28, 2022, 5:28 PM IST

Updated : Feb 3, 2023, 8:21 PM IST

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਫੀਸਾਂ ਨਾ ਦੇਣ ਕਾਰਨ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਅੱਜ ਬੱਚਿਆਂ ਦੇ ਮਾਪੇ ਡੀਈਓ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਨੇ ਮਦਦ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕਰੋਨਾ ਕਾਲ ਨੇ ਪੂਰੀ ਦੁਨੀਆਂ ਵਿਚ ਵਿੱਤੀ ਸੰਕਟ ਪੈਦਾ ਕਰ ਦਿੱਤਾ, ਜਿਸ ਵਿਚ ਆਮ ਜਨਤਾ ਨੂੰ ਕਾਰੋਬਾਰ ਅਤੇ ਘਰ ਚਲਾਉਣ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਇਸ ਦਾ ਸਿੱਖਿਆ ਕੇਂਦਰਾਂ 'ਤੇ ਵੀ ਬਹੁਤ ਪ੍ਰਭਾਵ ਪਿਆ। ਬੱਚਿਆਂ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਸਕੂਲ 'ਚ ਅਧਿਆਪਕਾਂ ਵੱਲੋਂ ਨਾ ਹੀ ਪੜ੍ਹਾਇਆ ਗਿਆ। ਸਕੂਲ ਪ੍ਰਸ਼ਾਸਨ ਦੇ ਵਤੀਰੇ ਕਾਰਨ ਰੋਹ ਵਿੱਚ ਆਏ ਵਿਦਿਆਰਥੀਆਂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਫੀਸ ਨਾ ਦੇਣ ਕਾਰਨ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਜਿਸ ਕਾਰਨ ਉਸ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
Last Updated : Feb 3, 2023, 8:21 PM IST

ABOUT THE AUTHOR

...view details