ਸੁਖਬੀਰ ਬਾਦਲ ਨੇ ਚੰਨੀ ਨੂੰ ਲਿਆ ਤਕੜੇ ਹੱਥੀ - ਬਾਦਲ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ
ਲੁਧਿਆਣਾ: ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਵਿੱਚ ਹੀ ਸੁਖਬੀਰ ਬਾਦਲ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਆਮ ਅਤੇ ਗ਼ਰੀਬ ਘਰ ਦਾ ਕਿਹਾ ਜਾ ਰਿਹਾ ਹੈ ਉਸ ਦੇ ਪਰਿਵਾਰ ਵਾਲਿਆਂ ਤੋਂ ਕਰੋੜਾਂ ਰੁਪਏ ਬਰਾਮਦ ਹੋਏ ਹਨ ਤਾਂ ਉਹ ਗ਼ਰੀਬ ਕਿਵੇਂ ਹੋ ਸਕਦਾ ਹੈ, ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਸਨੂੰ ਮੁੱਖ ਮੰਤਰੀ ਅਹੁਦੇਦਾਰ ਬਣਾ ਕੇ ਗ਼ਲਤੀ ਕਰ ਲਈ ਹੈ। ਇਸ ਦੌਰਾਨ ਜਦੋਂ ਸੁਖਬੀਰ ਬਾਦਲ ਨੂੰ ਰਾਮ ਰਹੀਮ ਨੂੰ ਮਿਲੀ ਫਰਲੋ ਬਾਰੇ ਪੁੱਛਿਆ ਗਿਆ ਤਾਂ ਸਿਸਟਮ ਦੀ ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਤਾਂ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ।
Last Updated : Feb 3, 2023, 8:11 PM IST