ਕੁਮਾਰ ਵਿਸ਼ਵਾਸ ਦੇ ਬਿਆਨ 'ਤੇ ਜਾਖੜ ਨੇ ਪ੍ਰਧਾਨ ਮੰਤਰੀ ਅੱਗੇ ਰੱਖੀ ਮੰਗ, ਕਿਹਾ...
ਚੰਡੀਗੜ੍ਹ: 'ਆਪ' ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਵਲੋਂ ਬੀਤੇ ਦਿਨ ਅਰਵਿੰਦ ਕੇਜਰੀਵਾਲ 'ਤੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ। ਇਸ ਨੂੰ ਲੈਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਮੰਗ ਕੀਤੀ ਕਿ ਕੁਮਾਰ ਵਿਸ਼ਵਾਸ ਦੇ ਬਿਆਨਾਂ ਦੀ ਜਾਂਚ ਹੋਵੇ ਅਤੇ ਮਾਮਲੇ 'ਚ ਕਾਰਵਾਈ ਹੋਚੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵਲੋਂ ਆਪਣੇ ਬਿਆਨਾਂ 'ਚ ਸਾਰੇ ਸਿੱਖਾਂ ਨੂੰ ਵੱਖਵਾਦੀ ਅਤੇ ਸਾਰੇ ਹਿੰਦੂਆਂ ਨੂੰ ਸਹਿਮੇ ਹੋਏ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵਲੋਂ ਸਾਰੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਨਾਨਕ ਦੇਵ ਜੀ ਦੀ ਸ਼ਾਂਝੀਵਾਲਤਾ ਦੀ ਵਿਚਾਰਧਾਰਾ 'ਤੇ ਚੱਲਣ ਵਾਲਾ ਹੈ।
Last Updated : Feb 3, 2023, 8:16 PM IST