ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਵੋਟਰਾਂ ਦਾ ਕੀਤਾ ਧੰਨਵਾਦ - ਪੰਜਾਬ ਦੇ ਨਵੇਂ ਸੀਐਮ ਭਗਵੰਤ ਸਿੰਘ ਮਾਨ ਨੂੰ ਵਧਾਈਆਂ
ਗੜ੍ਹਸ਼ੰਕਰ: ਹਲਕਾ ਗੜ੍ਹਸ਼ੰਕਰ ਤੋਂ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੇ ਜੋ ਇਸ ਵਾਰ ਆਮ ਆਦਮੀ ਪਾਰਟੀ ਨੂੰ ਫਤਵਾ ਦਿੱਤਾ ਹੈ, ਜਿਨ੍ਹਾਂ ਵਿੱਚ ਉਨ੍ਹਾਂ ਦੀ ਹਾਰ ਹੋਈ ਹੈ, ਉਸ ਨੂੰ ਉਹ ਸਵੀਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਰਨ ਤੋਂ ਬਾਅਦ ਵੀ ਲੋਕਾਂ ਦੇ ਲਈ ਭਲੇ ਦੇ ਕੰਮ ਤੇ ਲੋਕ ਸੇਵਾ ਦੇ ਵਿੱਚ ਉਹ ਉਸੇ ਤਰ੍ਹਾਂ ਹਿੱਸਾ ਲੈਂਦੇ ਰਹਿਣਗੇ, ਜਿਸ ਤਰ੍ਹਾਂ ਉਹ ਪਹਿਲਾਂ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਹਾਰ ਉਨ੍ਹਾਂ ਦੀ ਲੋਕ ਸੇਵਾ ਦਾ ਵਿੱਚ ਰੋੜਾ ਨਹੀਂ ਬਣ ਸਕਦੀ ਉਹ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਲੋਕਾਂ ਦੇ ਕੰਮ ਆਉਂਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਨਵੇਂ ਸੀਐਮ ਭਗਵੰਤ ਸਿੰਘ ਮਾਨ ਨੂੰ ਵਧਾਈਆਂ ਵੀ ਦਿੱਤੀਆਂ।
Last Updated : Feb 3, 2023, 8:19 PM IST