ਸੁਰਿੰਦਰ ਸਿੰਘ ਭੁਲੇਵਾਲ ਰਾਠਾ ਨੇ ਕਾਂਗਰਸ ‘ਤੇ ਸਾਧੇ ਨਿਸ਼ਾਨੇ - Surinder Singh Bhulewal Ratha Simple targets on Congress
ਹੁਸ਼ਿਆਰਪੁਰ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਦੇ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਸ਼ਿਖਰਾਂ ‘ਤੇ ਹੈ, ਹਲਕਾ ਗੜ੍ਹਸ਼ੰਕਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ (Joint of Shiromani Akali Dal and BSP) ਉਮੀਦਵਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਹਲਕੇ ਦੇ ਪਿੰਡ ਭਮੀਆਂ ਵਿਖੇ ਚੋਣ ਪ੍ਰਚਾਰ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ (Shiromani Akali Dal and BSP) ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਵਿਕਾਸ ਹੋਇਆ ਹੈ, ਪਰ ਕਾਂਗਰਸ ਸਰਕਾਰ (Congress Government) ਨੇ ਸੜਕਾਂ ਦੀ ਸਾਰ ਨਹੀਂ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ (Government of Shiromani Akali Dal) ਸਮੇਂ ਜੋ ਪ੍ਰੋਜੈਕਟ ਸ਼ੁਰੂ ਕੀਤੇ ਸਨ ਉਨ੍ਹਾਂ ਨੂੰ ਸਿਰਫ ਵੰਦ ਕੀਤਾ ਹੈ।
Last Updated : Feb 3, 2023, 8:16 PM IST