ਨਗਰ ਕੌਂਸਲ ਦੇ ਮੁਲਾਜ਼ਮਾਂ ਸਮੇਤ ਸਫ਼ਾਈ ਕਰਮਚਾਰੀਆਂ ਨੇ ਲਗਾਇਆ ਧਰਨਾ - ਸਫ਼ਾਈ ਕਰਮਚਾਰੀਆਂ ਨੇ ਲਗਾਇਆ ਧਰਨਾ
ਬਰਨਾਲਾ: ਨਗਰ ਕੌਂਸਲ ਭਦੌੜ ਦੇ ਕਰਮਚਾਰੀਆਂ ਸਮੇਤ ਸਫ਼ਾਈ ਸੇਵਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਨਗਰ ਕੌਂਸਲ ਉਨ੍ਹਾਂ ਦੀਆਂ ਤਨਖਾਹਾਂ ਦੇਣਾ ਤਾਂ ਦੂਰ ਉਨ੍ਹਾਂ ਦਾ ਪੀ.ਐਫ ਵੀ ਜਮ੍ਹਾਂ ਨਹੀਂ ਕਰ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਪਿਛਲੇ ਬਕਾਏ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ ਸਾਰੇ ਹੀ ਮੁਲਾਜ਼ਮਾਂ ਦੀਆਂ ਤਿੰਨ ਮਹੀਨੇ ਤੋਂ ਲੈ ਕੇ ਛੇ ਮਹੀਨੇ ਤੱਕ ਤਨਖਾਹਾਂ ਬਕਾਇਆ ਹਨ ਜੋ ਕਈ ਵਾਰ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਨਾਲ ਗੱਲਬਾਤ ਕਰਨ 'ਤੇ ਵੀ ਉਨ੍ਹਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ।
Last Updated : Feb 3, 2023, 8:20 PM IST