ਧਰਨੇ ’ਤੇ ਬੈਠੇ ਸਫਾਈ ਸੇਵਕਾਂ ਨੇ ਖੁਦ ਨੂੰ ਅੱਗ ਲਾਉਣ ਦੀ ਕੀਤੀ ਕੋਸ਼ਿਸ਼ - ਨਗਰ ਕੌਂਸਲ ਦੇ ਕੱਚੇ ਪੱਕੇ ਅਧਿਕਾਰੀਆਂ
ਭਦੌੜ: ਪਿਛਲੇ ਛੇ ਦਿਨਾਂ ਤੋਂ ਨਗਰ ਕੌਂਸਲ ਭਦੌੜ ਦੇ ਗੇਟ ਅੱਗੇ ਭਦੌੜ ਵਿਖੇ ਸਫਾਈ ਸੇਵਕਾਂ ਨੇ ਤਨਖਾਹਾਂ ਨਾ ਮਿਲਣ ਦੇ ਸਬੰਧ ਵਿਚ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਅੱਜ ਯਾਨੀ ਸ਼ਨੀਵਾਰ ਨੂੰ ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਨਾਲ ਤਨਖਾਹਾਂ ਦੇਣ ਦੇ ਸੰਬੰਧ ਵਿਚ ਗੱਲਬਾਤ ਕਰਨ ਲਈ ਮੀਟਿੰਗ ਸੱਦੀ ਗਈ ਸੀ ਪਰ ਇਸ ਮੀਟਿੰਗ ਚ ਕੋਈ ਵੀ ਹੱਲ ਨਹੀਂ ਨਿਕਲਿਆ। ਜਿਸ ਕਾਰਨ ਸਫ਼ਾਈ ਸੇਵਕ ਰਮੇਸ਼ ਕੁਮਾਰ ਨੇ ਆਪਣੇ ਸਰੀਰ ਉੱਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਮੌਕੇ ’ਤੇ ਸਫ਼ਾਈ ਸੇਵਕਾਂ ਅਤੇ ਨਗਰ ਕੌਂਸਲ ਅਧਿਕਾਰੀਆਂ ਨੇ ਸੰਭਾਲਦਿਆਂ ਹੋਇਆ ਉਸ ਨੂੰ ਅੱਗ ਲਗਾਉਣ ਤੋਂ ਰੋਕ ਲਿਆ ਅਤੇ ਉਸ ਦੇ ਕੱਪੜੇ ਬਦਲਵਾ ਦਿੱਤੇ ਅਤੇ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ। ਸਫਾਈ ਸੇਵਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਪ੍ਰਸ਼ਾਸਨ ਦਾ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
Last Updated : Feb 3, 2023, 8:20 PM IST