ਖੇਤ ’ਚੋਂ 85 ਕਿੱਲੋ ਪੋਸਤ ਬਰਾਮਦ, ਮੁਲਜ਼ਮ ਕਾਬੂ - ਥਾਣੇ ਹਰੀਕੇ ਦੀ ਪੁਲਿਸ ਹੱਥ ਵੱਡੀ ਸਫਲਤਾ ਲੱਗੀ
ਤਰਨ ਤਾਰਨ: ਥਾਣੇ ਹਰੀਕੇ ਦੀ ਪੁਲਿਸ ਨੇ ਇੱਕ ਕਿਸਾਨ ਦੇ ਖੇਤ ਵਿੱਚੋਂ ਬੀਜੀ ਹੋਈ 85 ਕਿੱਲੋ ਪੋਸਤ ਬਰਾਮਦ (arrested the accused along with 85 kg of poppy seeds) ਕੀਤੀ ਹੈ। ਪੁਲਿਸ ਨੇ ਮੁਲਜ਼ਮ ਸ਼ਖ਼ਸ ਨੂੰ ਕਾਬੂ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਉੱਪਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ਉੱਪਰ ਖੇਤ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਜਿਸਦੇ ਚੱਲਦੇ ਪੋਸਤ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:20 PM IST