ਟਰਾਂਸਪੋਰਟ ਮੰਤਰੀ ਵੱਲੋਂ ਹਰੀ ਝੰਡੀ ਦੇ ਕੇ ਵੱਖ-ਵੱਖ ਰੂਟਾਂ ਲਈ ਬੱਸਾਂ ਰਵਾਨਾ - ਟਰਾਂਸਪੋਰਟ ਮੰਤਰੀ
ਤਰਨਤਾਰਨ: ਪੱਟੀ ਤੋਂ ਵਿਧਾਇਕ ਚੁਣੇ ਗਏ ਅਤੇ ਪੰਜਾਬ ਕੈਬਨਿਟ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ ਸਟੈਂਡ ਪੱਟੀ ਤੋਂ ਨਵੇ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਨੇ 18 ਬੱਸਾਂ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਕੇ ਸਿਨਹਾ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਅਮਨਦੀਪ ਕੌਰ ਡਾਇਰੈਕਟਰ ਟਰਾਂਸਪੋਰਟ ਸਮੇਤ ਪੱਟੀ ਰੋਡਵੇਜ਼ ਡੀਪੂ ਦੇ ਜਰਨਲ ਮੈਨੇਜਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਵਿਚੋਂ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕੀਤਾ ਜਾਵੇਗਾ ਕਿਉਂਕਿ ਸਮੇਂ ਵਿਚ ਮੁੱਖ ਮੰਤਰੀ, ਮੰਤਰੀਆਂ,ਅਤੇ ਵਿਧਾਇਕਾਂ ਵਲੋਂ ਇਕ ਇਕ ਬੱਸ ਤੋਂ ਕਈ ਬੱਸਾਂ ਬਣਾ ਲਈਆਂ ਨਾਲ ਹੀ ਉਨ੍ਹਾਂ ਨਸ਼ਾ ਤਸਕਰਾਂ ਲਈ ਪੁਲਿਸ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਪਿੰਡ ਵਿਚ ਲੋਕ ਕਮੇਟੀਆਂ ਬਣਾਈਆਂ ਜਾਣਗੀਆਂ।
Last Updated : Feb 3, 2023, 8:22 PM IST