ਲੋਕ ਇਨਸਾਫ ਪਾਰਟੀ ਨੂੰ ਵੱਡਾ ਝਟਕਾ - ਸ਼੍ਰੋਮਣੀ ਅਕਾਲੀ ਦਲ
ਖਡੂਰ ਸਾਹਿਬ: ਲੋਕ ਇਨਸਾਫ ਪਾਰਟੀ (lok insaf party) ਦਾ ਹਲਕਾ ਖਡੂਰ ਸਾਹਿਬ (Halqa Khadoor Sahib) ਤੋਂ ਐਲਾਨਿਆ ਉਮੀਦਵਾਰ ਪਾਰਟੀ ਨੂੰ ਛੱਡ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਰਾਜਬੀਰ ਸਿੰਘ ਪੱਖੋਕੇ ਅਤੇ ਇਨ੍ਹਾਂ ਦੇ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਬ੍ਰਹਮਪੁਰਾ ਨੇ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਕ ਭ੍ਰਿਸ਼ਟ ਆਗੂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆਂ ਗਿਆ ਹੈ।
Last Updated : Feb 3, 2023, 8:11 PM IST