ਭਗਵੰਤ ਮਾਨ ਸਰਕਾਰ ਦੇ ਨੌਕਰੀਆਂ ਦੇਣ ਦੇ ਫੈਸਲੇ ਦਾ ਲੋਕਾਂ ਵੱਲੋਂ ਸੁਆਗਤ - decision of Bhagwant Mann government
ਤਰਨ ਤਾਰਨ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਪਾਰਟੀ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ 25 ਹਜ਼ਾਰ ਨੌਕਰੀਆਂ ਦੇਣ ਦੇ ਫੈਸਲਾ ਕੀਤਾ ਹੈ। ਸਰਕਾਰ ਦੇ ਫੈਸਲੇ ਨੂੰ ਲੈਕੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਨੌਜਵਾਨਾਂ ਦਾ ਕਹਿਣੈ ਕਿ ਜਿਸ ਮਕਸਦ ਨੂੰ ਲੈਕੇ ਲੋਕਾਂ ਵੱਲੋਂ ਪਾਰਟੀ ਨੂੰ ਜਿਤਾਇਆ ਗਿਆ ਹੈ ਉਸ ਦੇ ਚੱਲਦੇ ਹੁਣ ਆਦਮੀ ਪਾਰਟੀ ਵੱਲੋਂ ਵਾਅਦੇ ਪੂਰੇ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜਿਸਦਾ ਉਹ ਸੁਆਗਤ ਕਰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਇਸ ਫੈਸਲੇ ਨਾਲ ਹੁਣ ਲੋਕਾਂ ਨੂੰ ਉਮੀਦ ਜਾਗੀ ਹੈ ਕਿ ਪਿਛਲੀਆਂ ਸਰਕਾਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਕੁਝ ਵੱਖਰਾ ਕਰੇਗੀ।
Last Updated : Feb 3, 2023, 8:20 PM IST