ਪੰਜਾਬ

punjab

ETV Bharat / videos

ਆਪ ਦਾ ਵਲੰਟੀਅਰ ਦੱਸਣ ਵਾਲੇ ਨੌਜਵਾਨ ਨੇ ਹਸਪਤਾਲ 'ਚ ਕੀਤਾ ਹੰਗਾਮਾ - ਆਮ ਆਦਮੀ ਪਾਰਟੀ ਦਾ ਵਲੰਟੀਅਰ

By

Published : Apr 2, 2022, 12:22 PM IST

Updated : Feb 3, 2023, 8:21 PM IST

ਬਠਿੰਡਾ: ਸਿਵਲ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦਾ ਵਲੰਟੀਅਰ ਦੱਸਣ ਵਾਲੇ ਨੌਜਵਾਨ ਵੱਲੋਂ ਡਿਊਟੀ 'ਤੇ ਮੌਜੂਦ ਡਾਕਟਰ ਨਾਲ ਮਾੜਾ ਸਲੂਕ ਕਰਦੇ ਹੋਏ ਮੰਦੀ ਭਾਸ਼ਾ ਦਾ ਪ੍ਰਯੋਗ ਕੀਤਾ। ਇਸ ਮੌਕੇ ਡਾਕਟਰਾਂ ਵੱਲੋਂ ਜਿੱਥੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਨੌਜਵਾਨ ਖ਼ਿਲਾਫ਼ ਪੁਲਿਸ ਚੌਂਕੀ ਸਿਵਲ ਹਸਪਤਾਲ ਵਿੱਚ ਸ਼ਿਕਾਇਤ ਦਿੱਤੀ। ਉਥੇ ਹੀ ਮੌਕੇ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਅਗਰਵਾਲ ਨੂੰ ਵੀ ਨੌਜਵਾਨ ਵੱਲੋਂ ਗਾਲ੍ਹਾਂ ਕੱਢੀਆਂ ਗਈਆਂ, ਮਾਹੌਲ ਤਣਾਅਪੂਰਨ ਹੁੰਦਾ ਵੇਖ ਮੌਕੇ 'ਤੇ ਪਹੁੰਚੇ ਥਾਣਾ ਕੋਤਵਾਲੀ ਦੇ ਇੰਚਾਰਜ ਐਸ.ਐਚ.ਓ ਪਰਮਿੰਦਰ ਸਿੰਘ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ।
Last Updated : Feb 3, 2023, 8:21 PM IST

ABOUT THE AUTHOR

...view details