ਥਾਣੇ ’ਚ ਚੋਰੀ ਦੇ ਇਲਜ਼ਾਮ ’ਚ ਕਾਬੂ ਕੀਤੇ ਮੁਲਜ਼ਮ ਨੇ ਕੀਤੀ ਖੁਦਕੁਸ਼ੀ - ਮੋਟਰਸਾਈਕਲ ਚੋਰੀ ਕਰਨ ਦੇ ਇਲਜ਼ਾਮ
ਲੁਧਿਆਣਾ: ਜ਼ਿਲ੍ਹੇ ਦੇ ਥਾਣਾ ਸਲੇਮ ਟਾਬਰੀ ਵਿਖੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਅਕਤੀ ਨੂੰ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਇਲਜ਼ਾਮ ਚ ਥਾਣੇ ਲੈ ਕੇ ਆਈ ਸੀ। ਵਿਅਕਤੀ ਨੇ ਹਵਾਲਾਤ ’ਚ ਹੀ ਖੁਦਕੁਸ਼ੀ ਕਰ ਲਈ ਜਿਸਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧ ਚ ਕੋਈ ਵੀ ਸੀਨੀਅਰ ਅਧਿਕਾਰੀ ਵੱਲੋਂ ਪ੍ਰਤੀਕ੍ਰਿਰਿਆ ਨਹੀਂ ਦਿੱਤੀ ਗਈ ਹੈ। ਮ੍ਰਿਤਕ ਜਲੰਧਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਨਾਕੇਬੰਦੀ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ ਸੀ। ਮੁਲਜ਼ਮ ਕੋਲੋਂ ਮੋਟਰਸਾਈਕਲ ਅਤੇ ਮੋਬਾਇਲ ਆਦਿ ਬਰਾਮਦ ਕਰਨ ਦੀ ਗੱਲ ਸਾਹਮਣੇ ਆਈ ਸੀ।
Last Updated : Feb 3, 2023, 8:18 PM IST