ਅੱਧੀ ਰਾਤ ਨੂੰ ਚੋਰੀ ਦੀ ਵਾਰਦਾਤ, ਸੀਸੀਟੀਵੀ ਆਈ ਸਾਹਮਣੇ - Gurdaspur crime news
ਗੁਰਦਾਸਪੁਰ: ਸੂਬੇ ਵਿੱਚ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਗੁਰਦਾਸਪੁਰ ਦੇ ਪਿੰਡ ਛੋਟੇਪੁਰ ਵਿੱਚ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਦੇਰ ਰਾਤ ਚਾਰ ਤੋਂ ਪੰਜ ਚੋਰਾਂ ਨੇ ਇੱਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਇਆ ਹੈ। ਚੋਰ ਘਰ ਵਿੱਚ ਪਈ ਹਜ਼ਾਰਾਂ ਰੁਪਏ ਦੀ ਨਗਦੀ ਅਤੇ 9 ਤੋਲੇ ਸੋਨਾ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਚੋਰੀ ਦੀ ਵਾਰਦਾਤ ਦਾ ਪਤਾ ਨਾਲ ਦੇ ਦੂਜੇ ਘਰ ਨੂੰ ਲੱਗ ਗਿਆ ਸੀ ਜਿਸਦੇ ਚੱਲਦੇ ਉਨ੍ਹਾਂ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਚੋਰਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ। ਫਿਲਹਾਲ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਅਤੇ ਸੀਸੀਟੀਵੀ ਆਧਾਰ ਉੱਪਰ ਕਾਰਵਾਈ ਕਰ ਰਹੀ ਹੈ।
Last Updated : Feb 3, 2023, 8:19 PM IST