ਦੀਨਾਨਗਰ ਦੇ ਮੇਨ ਬਾਜ਼ਾਰ ’ਚ ਚੋਰੀ, ਘਟਨਾ ਸੀਸੀਟੀਵੀ ’ਚ ਕੈਦ - ਦੀਨਾਨਗਰ ਦੇ ਵਿਚ ਚੋਰੀ ਦੀਆਂ ਵਾਰਦਾਤਾਂ
ਗੁਰਦਾਸਪੁਰ: ਹਲਕਾ ਦੀਨਾਨਗਰ ਦੇ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ। ਇਸੇ ਹੀ ਤਾਜ਼ਾ ਮਾਮਲਾ ਦੀਨਾਨਗਰ ਦੇ ਮੇਨ ਬਾਜ਼ਾਰ ਦਾ ਸਾਹਮਣੇ ਆਇਆ ਹੈ, ਜਿਥੇ ਬੇਖੋਫ਼ ਚੋਰਾਂ ਨੇ ਦੀਨਾਨਗਰ ਦੇ ਮੇਨ ਬਾਜ਼ਾਰ ਦੇ ਵਿੱਚ ਪੰਜ ਮੁਨਿਆਰੀ ਦੀਆਂ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੇ ਨੋਟਾਂ ਦੇ ਹਾਰ ਚੋਰੀ ਕਰ ਲਏ ਹਨ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਵੀ ਹੋ ਗਈ ਹੈ। ਜ਼ਿਕਰਯੋਗ ਹੈ ਕਿ ਘਟਨਾ ਸਵੇਰ ਪੰਜ ਵਜੇ ਦਾ ਹੈ, ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਵੀ ਦੀਨਾਨਗਰ ਵਿੱਚ ਇੱਕ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਵਿੱਚ ਇਕ ਐਨਆਰਆਈ ਦੇ ਘਰੋਂ ਕਾਫੀ ਭਾਰੀ ਮਾਤਰਾ ਵਿੱਚ ਸੋਨਾ ਅਤੇ ਨਕਦੀ ਚੋਰੀ ਕੀਤੀ ਗਈ ਸੀ। ਉਹ ਚੋਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਹੁਣ ਇਹ ਤਾਜ਼ਾ ਮਾਮਲਾ ਵੀ ਸਾਹਮਣੇ ਆ ਗਿਆ ਹੈ। ਦੂਜੇ ਪਾਸੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦੀਨਾਨਗਰ ਰਾਜਬੀਰ ਸਿੰਘ ਵੱਲੋਂ ਦੱਸਿਆ ਗਿਆ ਕਿ ਪੁਲਿਸ ਜਲਦ ਹੀ ਇਨ੍ਹਾਂ ਚੋਰਾਂ ਨੂੰ ਕਾਬੂ ਕਰੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕਰੇਗੀ।
Last Updated : Feb 3, 2023, 8:18 PM IST