ਪੰਜਾਬ

punjab

ETV Bharat / videos

ਨਰਮੇ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਕਿਸਾਨਾਂ ਵੱਲੋਂ ਸੜਕ ਜਾਮ

By

Published : Feb 23, 2022, 5:36 PM IST

Updated : Feb 3, 2023, 8:17 PM IST

ਮਾਨਸਾ: ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੇ ਲਈ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖ਼ਲਿਫ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ 'ਤੇ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ 17 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਅਜੇ ਤੱਕ ਵੀ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡ ਮੁਆਵਜ਼ੇ ਤੋਂ ਵਾਂਝੇ ਹਨ। ਜਿਨ੍ਹਾਂ ਨੂੰ ਮੁਆਵਜ਼ਾ ਦਿਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਸਰਸਾ ਰੋਡ ਜਾਮ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਸਰਸਾ ਰੋਡ ਝੁਨੀਰ ਵਿਖੇ ਜਾਮ ਕਰਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਵੀ ਦਰਜਨਾਂ ਪਿੰਡਾਂ ਦੇ ਕਿਸਾਨ ਇਸ ਮੁਆਵਜ਼ੇ ਤੋਂ ਵਾਂਝੇ ਹਨ।
Last Updated : Feb 3, 2023, 8:17 PM IST

ABOUT THE AUTHOR

...view details