ਸ਼੍ਰੋਮਣੀ ਅਕਾਲੀ ਦਲ ਦੀ ਗੁਰਦੁਆਰਾ ਸਿੰਘ ਸਭਾ 'ਚ ਹੋਈ 1 ਵਿਸ਼ੇਸ਼ ਮੀਟਿੰਗ - ਖੇਤੀ ਕਾਨੂੰਨਾਂ ਦਾ ਵਿਰੋਧ
ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ ਦੇ ਗੁਰਦੁਆਰਾ ਸਿੰਘ ਸਭਾ 'ਚ 1 ਵਿਸ਼ੇਸ਼ ਮੀਟਿੰਗ ਹੋਈ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਹਲਕਾ ਜ਼ੀਰਾ ਦੇ ਇੰਚਾਰਜ ਅਵਤਾਰ ਸਿੰਘ ਮਿੰਨਾ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਵਿੱਚ ਹੋਈ ਅਤੇ ਉਥੇ ਸਮੁੱਚੇ ਹਲਕੇ ਭਰ ਤੋਂ ਸਮੂਹ ਅਕਾਲੀ ਵਰਕਰਾਂ ਦੇ ਨਾਲ-ਨਾਲ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲ ਪੂਰੇ ਹੋਣ ਜਾ ਰਹੇ ਹਨ ਜਿਸ ਨੂੰ ਮਨਾਉਣ ਵਾਸਤੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਰਕਰਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਵਿਚ ਸੋਧ ਕਰਕੇ ਕਿਸਾਨਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ।