'ਅਕਾਲੀ ਦਲ ਸੈਨਿਕ ਵਿੰਗ ਦੇ ਸਰਕਲ ਵਿੱਚ 100-100 ਸਾਬਕਾ ਸੈਨਿਕ ਮੈਂਬਰ ਲਗਾਏ ਜਾਣਗੇ'
ਅਮਲੋਹ: ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਕੀਤੀ ਗਈ। ਜਿਸ ਵਿੱਚ ਸੂਬਾ ਪ੍ਰਧਾਨ ਸੈਨਿਕ ਵਿੰਗ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਸੈਨਿਕ ਵਿੰਗ ਕੈਪਟਨ ਜਸਵੰਤ ਸਿੰਘ ਬਾਜਵਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਇਸ ਮੀਟਿੰਗ ਵਿੱਚ 2022 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਲੈਕੇ ਰਣਨੀਤੀ ਤਿਆਰ ਕੀਤੀ ਗਈ। ਅਕਾਲੀ ਦਲ ਦੇ ਇਨ੍ਹਾਂ ਆਗੂਆਂ ਨੇ ਦੱਸਿਆ, ਕਿ 1971 ਦੀ ਜੰਗ ਨੂੰ ਯਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਵੱਲੋਂ ਇੱਕ ਵੱਡਾ ਸਮਾਗਮ ਕਰਵਾ ਕੇ ਜਿੱਥੇ ਗੋਲਡਨ ਜੁਬਲੀ ਮਨਾਈ ਜਾਵੇਗੀ, ਉੱਥੇ ਹੀ ਸ਼ਹੀਦ ਸੈਨਿਕਾ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ।