ਚੋਰਾਂ ਵੱਲੋਂ ਹਥਿਆਰਾਂ ਦੀ ਨੋਕ ਉੱਤੇ ਪੈਟਰੋਲ ਪੰਪ ਤੋਂ ਲੁੱਟੇ 14700 ਰੁਪਏ - Amritsar latest news in Punjabi
ਸੂਬੇ ਅੰਦਰ ਚੋਰੀ ਦੀਆਂ ਘਟਨਾਵਾਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਦੀ ਖ਼ਬਰ ਹਲਕਾ ਮਜੀਠਾ ਦੇ ਪਿੰਡ ਅਜੈਬਵਾਲੀ ਤੋਂ ਸਾਹਮਣੇ ਆਈ ਹੈ, ਜਿੱਥੇ ਦਿਨ ਦਿਹਾੜੇ ਹਥਿਆਰ ਦੀ ਨੋਕ ਤੇ ਪਟਰੌਲ ਪੰਪ ਤੋਂ ਲੁੱਟ ਹੋਈ ਹੈ। ਹਥਿਆਰਬੰਦ ਵਿਅਕਤੀਆਂ ਵੱਲੋਂ ਦਿਨ ਦਿਹਾੜ੍ਹ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ। ਦੱਸ ਦਈਏ ਕਿ ਇਹ ਹਥਿਆਰਬੰਦ ਲੁਟੇਰੇ ਦੁਪਹਿਰ ਬਾਅਦ ਪੰਪ 'ਤੇ ਤੇਲ ਪਾਉਣ ਦੇ ਬਹਾਨੇ ਆਏ ਅਤੇ ਪਟਰੋਲ ਪੰਪ ਦੇ ਕਰਿੰਦਿਆਂ ਤੋਂ ਪਿਸਤੌਲ ਦਿਖਾ ਕੇ 14700 ਰੁਪੈ ਦੀ ਲੁੱਟ ਕਰ ਕੇ ਫਰਾਰ ਹੋ ਗਏ। ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਹ ਪੈਟਰੋਲ ਪੰਪ ਪਾਰਟੀ ਕਾਂਗਰਸ ਅੰਮ੍ਰਿਤਸਰ ਦੇ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦਾ ਹੈ। 14700 rupees looted from petrol pump.