1509 ਬਾਸਮਤੀ ਝੋਨੇ ਦੀ ਖ਼ਰੀਦ ਮੰਡੀਆਂ ਵਿੱਚ ਸ਼ੁਰੂ - ਝੋਨੇ ਦੀ ਖ਼ਰੀਦ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਮੰਡੀਆਂ ਦੇ ਵਿੱਚ 1509 ਕਿਸਮ ਦੇ ਬਾਸਮਤੀ ਝੋਨਾ ਆਉਣਾ ਲਗਪਗ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੂਰੀਆਂ ਤਿਆਰੀਆਂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਅੰਮ੍ਰਿਤਸਰ ਭਗਤਾਂਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਹਰ ਇੱਕ ਚੀਜ਼ ਦਾ ਪ੍ਰਬੰਧ ਸਹੀ ਤਰੀਕੇ ਨਾਲ ਇਸ ਵਾਰ ਦੇਖਣ ਨੂੰ ਮਿਲ ਰਿਹਾ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਵੀ ਇਸ ਵਾਰ ਕੋਈ ਕਮੀ ਨਹੀਂ ਦੇਖਣ ਨੂੰ ਮਿਲੀ ਤੇ 1509 ਬਾਸਮਤੀ ਦਾ ਰੇਟ ਵੀ ਕਿਸਾਨਾਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਹੀ ਮਿਲ ਰਹੇ ਹਨ। ਦੂਜੇ ਪਾਸੇ ਆੜਤੀ ਵਰਗ ਨਵੇਂ ਸੀਜ਼ਨ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਹੈ।