ਸੁਨਿਆਰੇ ਦੀ ਦੁਕਾਨ 'ਚ ਚੋਰੀ ਕਰਨ ਵਾਲੇ ਗਿਰੋਹ ਦੇ 2 ਆਰੋਪੀ ਕਾਬੂ - 24 ਸਿਤੰਬਰ ਦੀ ਦੇਰ ਸ਼ਾਮ ਲੱਖੀ ਸੁਨਿਆਰੇ ਦੀ ਦੁਕਾਨ ਵਿੱਚੋਂ ਚੋਰ
ਬਠਿੰਡਾ: ਗੋਨਿਆਣਾ ਮੰਡੀ ਵਿੱਚ 24 ਸਿਤੰਬਰ ਦੀ ਦੇਰ ਸ਼ਾਮ ਲੱਖੀ ਸੁਨਿਆਰੇ ਦੀ ਦੁਕਾਨ ਵਿੱਚੋਂ ਚੋਰ ਸੋਨਾ, ਚਾਂਦੀ ਦੇ ਗਹਿਣੇ ਅਤੇ ਕੈਸ਼ ਨੂੰ ਲੁੱਟ ਕੇ ਫ਼ਰਾਰ ਹੋ ਗਏ ਸਨ। ਇਸ ਤੋਂ ਬਾਅਦ ਥਾਣਾ ਨਾਈਆਂਵਾਲਾ ਪੁਲਿਸ ਨੇ ਇਸ ਕੇਸ ਵਿੱਚ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਸੀ। ਬਠਿੰਡਾ ਜ਼ੋਨ ਦੇ ਆਈਜੀ ਜਸਕਰਨ ਸਿੰਘ ਨੇ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਨ ਵਾਸਤੇ ਬਠਿੰਡਾ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੂੰ ਟੀਮਾਂ ਬਣਾ ਕੇ ਉਕਤ ਕੇਸ ਨੂੰ ਟਰੇਸ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ। ਬਠਿੰਡਾ ਪੁਲੀਸ ਨੇ ਬੀਤੇ 8 ਅਕਤੂਬਰ ਨੂੰ ਇਸ ਮਾਮਲੇ ਵਿੱਚ 2 ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।