ਚੋਰੀ ਦੇ 10 ਮੋਟਰਸਾਈਕਲ ਸਮੇਤ ਪੁਲਿਸ ਨੇ 2 ਨੂੰ ਕੀਤਾ ਕਾਬੂ - Checking
ਪਠਾਨਕੋਟ:ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰਿਤ ਨਾਕੇਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ ਇਹਨਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ(Motorcycles) ਬਰਾਮਦ ਕੀਤੇ ਗਏ ਹਨ।ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਨਾਕੇਬੰਦੀ ਦੌਰਾਨ ਜਦੋਂ ਇਹਨਾਂ ਦੀ ਚੈਕਿੰਗ (Checking) ਕੀਤੀ ਗਈ ਤਾਂ ਇਹਨਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ ਨਾ ਮਿਲਣ ਕਰਕੇ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਇਹਨਾਂ ਨੇ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਕਰਦੇ ਹਨ।ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਅਤੇ ਹੁਣ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।