ਹੈਰੋਇਨ ਸਮੇਤ 2 ਨੌਜਵਾਨ ਕਾਬੂ
ਗੁਰਦਾਸਪੁਰ: ਬਟਾਲਾ ਪੁਲਿਸ ਨੇ 260 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।ਬਟਾਲਾ ਦੇ ਥਾਣਾ ਸਿਵਲ ਲਾਈਨ ਪੁਲਿਸ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਖ਼ਤੀਬ ਮੋੜ ਦੇ ਲਾਗੇ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ । ਜਿਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕਿਆ ਜਿਸ ਵਿਚ ਦੋ ਨੌਜਵਾਨ ਸ਼ੁਭਮ ਅਤੇ ਹਰਮੀਤ ਸਿੰਘ ਦੋਵੇਂ ਵਾਸੀ ਅੰਮ੍ਰਿਤਸਰ ਸਵਾਰ ਸਨ। ਪੁਲਿਸ ਮੁਲਾਜ਼ਮਾਂ ਨੂੰ ਕਾਰ ਸਵਾਰ ਨੌਜਵਾਨਾਂ ਉਪਰ ਸ਼ੱਕ ਹੋਣ ਤੋਂ ਬਾਅਦ ਉਨ੍ਹਾਂ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਉਨ੍ਹਾਂ ਦੇ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਵਲ ਲਾਇਨ ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।