200 ਸਰਕਾਰੀ ਸਮਾਰਟ ਸਕੂਲ ਬਣ ਰਹੇ ਹਨ: ਸੁਖਜਿੰਦਰ ਸਿੰਘ ਰੰਧਾਵਾ - ਸਰਕਾਰੀ ਸਮਾਰਟ ਸਕੂਲ
ਅੰਮ੍ਰਿਤਸਰ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅ੍ਰੰਮਿਤਸਰ 'ਚ ਸਰਕਾਰੀ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਰੰਧਾਵਾ ਨੇ ਕਿਹਾ ਕਿ 200 ਦੇ ਕਰੀਬ ਹੋਰ ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਇਨ੍ਹਾਂ ਸਮਾਰਟ ਸਕੂਲਾਂ ਵਿਚ ਅੰਗਰੇਜ਼ੀ ਵੀ ਪੜ੍ਹਾਈ ਜਾਵੇਗੀ। ਸੁਖਵਿੰਦਰ ਸਿੰਘ ਰੰਧਾਵਾ ਨੇ ਮੀਡੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਰੀਬ 200 ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਜਾ ਰਹੀ ਹੈ ਇਨ੍ਹਾਂ ਸਕੂਲਾਂ ਵਿਚ ਇੰਗਲਿਸ਼ ਮੀਡੀਅਮ ਵੀ ਪੜ੍ਹਾਇਆ ਜਾਵੇਗਾ। ਇਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਸਿਖਿਆ ਦਿੱਤੀ ਜਾਂਦੀ ਹੈ ਉਸੇ ਤਰ੍ਹਾ ਇਨ੍ਹਾਂ ਸਕੂਲਾਂ ਵਿਚ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਲਈ ਐਨਆਰਆਈ ਭਰਾਂਵਾਂ ਵੀ ਪੂਰਾ ਯੋਗਦਾਨ ਦੇ ਰਹੇ ਹਨ।