ਤੇਜ਼ ਰਫ਼ਤਾਰ ਟਿੱਪਰ ਨੇ ਦਰੜਿਆ ਮੋਟਰਸਾਈਕਲ ਸਵਾਰ, ਮੌਕੇ 'ਤੇ ਮੌਤ - road accident in jalandhar
ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਨੇੜੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ 22 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਕੋਟਲਾ ਵਜੋਂ ਹੋਈ ਹੈ। ਇਸ 'ਤੇ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਦੀਪ ਚੰਦ ਨੇ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਅਪਣੇ ਮੋਟਰ ਸਾਇਕਲ 'ਤੇ ਜਲੰਧਰ ਤੋਂ ਫ਼ਗਵਾੜਾ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਸ ਨੂੰ ਕਿਸੇ ਦਾ ਫ਼ੋਨ ਆ ਗਿਆ। ਉਹ ਮੋਟਰ ਸਾਇਕਲ ਇੱਕ ਪਾਸੇ ਲਗਾ ਕੇ ਫ਼ੋਨ ਸੁਣ ਰਿਹਾ ਸੀ ਕਿ ਉਸੇ ਦੌਰਾਨ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ, ਟਿੱਪਰ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ।