ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਮੌਤ - ਪਿੰਡ ਧਾਰੀਵਾਲ ਵਿਖੇ 23 ਸਾਲਾ ਨੌਜਵਾਨ ਦੀ ਮੌਤ
ਤਰਨਤਾਰਨ: ਤਰਨਤਾਰਨ ਦੇ ਪਿੰਡ ਧਾਰੀਵਾਲ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸ਼ਿੰਦਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੀ ਸਵੇਰ ਵੀ ਉਹ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਅਤੇ ਘਰੋਂ ਵਾਪਸ ਨਹੀਂ ਆਇਆ। ਜਦੋਂ ਉਸ ਦਾ ਪਤਾ ਕੀਤਾ ਤਾਂ ਇਹ ਪਤਾ ਚੱਲਿਆ ਕਿ ਸ਼ਿੰਦਰ ਸਿੰਘ ਨੇ ਨਸ਼ੇ ਦੀ ਜ਼ਿਆਦਾ ਓਵਰਡੋਜ਼ ਲੈ ਲਈ ਹੈ ਜਿਸ ਕਾਰਨ ਉਸਦੀ ਮੌਤ ਹੋ ਗਈ ਹੈ।