3 ਹਥਿਆਰਬੰਦ ਲੁਟੇਰਿਆਂ ਨੇ ਪੈਟਰੋਲ ਪੰਪ ’ਤੇ ਕੀਤੀ ਲੁੱਟ, ਘਟਨਾ ਸੀਸੀਟੀਵੀ ’ਚ ਕੈਦ - ਲੁਟੇਰਿਆ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ
ਤਰਨਤਾਰਨ: ਸੂਬੇ ਭਰ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਤਰਨਤਾਰਨ ਦੇ ਮੁਰੱਬੇ ਵਾਲੀ ਗਲੀ ਦੇ ਬਾਹਰ ਸਥਿਤ ਨਈਅਰ ਐਨਰਜ਼ੀ ਪੈਟਰੋਲ ਪੰਪ ’ਤੇ ਰਾਤ ਦੇ ਹਨੇਰੇ ਚ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਜਿਸ ਨੂੰ ਪੁਲਿਸ ਨੇ ਕਬਜ਼ੇ ਚ ਲੈ ਕੇ ਤਿੰਨੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਫਿਲਹਾਲ ਪੁਲਿਸ ਨੇ ਤਿੰਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
TAGGED:
ਤਿੰਨ ਹਥਿਆਰਬੰਦ ਲੁਟੇਰਿਆ