6 ਮੋਟਰਸਾਈਕਲ ਅਤੇ 2 ਐਕਟਿਵਾ ਸਮੇਤ ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - jalandhar crime
ਜਲੰਧਰ: ਸਪੈਸ਼ਲ ਓਪਰੇਸ਼ਨ ਯੂਨਿਟ ਕਮਿਸ਼ਨਰੇਟ ਜਲੰਧਰ ਪੁਲਿਸ ਟੀਮ ਨੇ ਮੁਖ਼ਬਰ ਖਾਸ ਦੀ ਇਤਲਾਹ 'ਤੇ BSF ਚੌਕ ਤੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਏਐਸਆਈ ਸੁਖਦੇਵ ਸਿੰਘ ਨੇ ਦਿੰਦਿਆ ਕਿਹਾ ਕਿ ਇਨ੍ਹਾਂ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਇਨ੍ਹਾਂ ਦੇ ਤੀਜੇ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 6 ਮੋਟਰਸਾਈਕਲ ਅਤੇ 2 ਐਕਟਿਵਾ ਵੱਖ ਵੱਖ ਮਾਰਕਾ ਬਰਾਮਦ ਕੀਤੇ ਹਨ।