3 ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਰੂਪਨਗਰ: ਐਸਐਸਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸਮਾਜ ਵਿੱਚ ਮਾੜੇ ਅਨਸਰਾਂ ਦੇ ਖਿਲਾਫ਼ ਮੁਹਿਮ ਚਲਾਈ ਗਈ ਹੈ। ਨੰਗਲ ਪੁਲਿਸ ਨੇ 21 ਅਤੇ 22 ਨਵੰਬਰ ਨੂੰ ਵੱਖ-ਵੱਖ ਟੀਮਾਂ ਬਣਾ ਕੇ ਮੁਖਬਰਾਂ ਦੀ ਇਤਲਾਹ 'ਤੇ 3 ਨੌਜਵਾਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਗਲ ਦੇ ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਸਮਾਜ ਵਿੱਚ ਮਾੜੇ ਅਨਸਰਾਂ ਦੇ ਖਿਲਾਫ਼ ਐਸਐਸਪੀ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੰਗਲ ਵਿਖੇ ਵੱਖ-ਵੱਖ ਨਾਕੇ ਲਗਾ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਬੂ ਕੀਤੇ 3 ਨੌਜਵਾਨਾਂ ਵਿਚੋਂ 2 ਕੋਲੋਂ 1-1 ਪਿਸਟਲ ਤੇ ਤੀਜੇ ਨੌਜਵਾਨ ਕੋਲੋ 1 ਰਿਵਾਲਵਰ ਸਮੇਤ ਤਿੰਨਾਂ ਕੋਲੋ ਜਿੰਦਾ ਰੋਂਦ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।