CM ਮਾਨ ਦੀ ਰਿਹਾਇਸ਼ ਬਾਹਰ ਇੱਕ ਹੋਰ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ! - ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਸੰਗਰੂਰ: ਪਿਛਲੀ 2016 ਦੀ ਪੰਜਾਬ ਪੁਲਿਸ ਦੀ ਭਰਤੀ ਨੂੰ ਲੈ ਕੇ ਪਿਛਲੇ ਦਿਨ੍ਹਾਂ ਤੋਂ ਨੌਜਵਾਨ ਲੜਕੇ-ਲੜਕੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸਰਕਾਰ ਦੇ ਰਵੱਈਏ ਤੋਂ ਹਤਾਸ਼ ਹੋ ਕੇ 3 ਨੌਜਵਾਨਾਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿੰਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ। ਨੌਜਵਾਨਾਂ ਵੱਲੋਂ ਪਿਛਲੀ ਭਰਤੀ ਪ੍ਰਕਿਰਿਆ ਨੂੰ ਭਗਵੰਤ ਮਾਨ ਸਰਕਾਰ ਤੋਂ ਮੁਕੰਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਨੌਜਵਾਨਾਂ ਨੇ ਦੱਸਿਆ ਕਿ ਪਿਛਲੇ ਦਿਨੀਂ 2 ਨੌਜਵਾਨਾਂ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇੱਕ ਅੱਜ ਇੱਕ ਹੋਰ ਨੌਜਵਾਨ ਨੇ ਖੁਦਕੁਸ਼ੀ ਕੋਸ਼ਿਸ਼ ਕੀਤੀ ਹੈ ਜਿਸਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਸੀ ਪਰ ਡਾਕਟਰਾਂ ਨੇ ਉਸਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਇਲਾਜ ਲਈ ਰੈਫਰ ਕਰ ਦਿੱਤਾ ਹੈ। ਨੌਜਵਾਨਾਂ ਵੱਲੋਂ ਸਰਕਾਰ ਤੋਂ ਜਲਦ ਮਸਲੇ ਦੇ ਹੱਲ ਦੀ ਮੰਗ ਕੀਤੀ ਗਈ ਹੈ।