ਫਰੀਦਕੋਟ: 35 ਸਾਲਾਂ ਨੌਜਵਾਨ ਦੀ ਭੇਤਭਰੇ ਹਲਾਤਾਂ ’ਚ ਮੌਤ - 35-year-old dies
ਫਰੀਦਕੋਟ: 35 ਸਾਲਾਂ ਨੌਜਵਾਨ ਦੀ ਭੇਤਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਬਾਜਾਖਾਨਾ ਰੋਡ ਅਰਵਿੰਦਰ ਕਲੋਨੀ ਵਿੱਚ ਪਈ ਸੀ। ਇਸ ਮੌਕੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨੇ ਦੱਸਿਆ ਕਿ ਐਮਰਜੈਂਸੀ ਨੰਬਰ ‘ਤੇ ਉਨ੍ਹਾਂ ਨੂੰ ਫੋਨ ਆਇਆ ਸੀ। ਜਿਸ ਵਿੱਚ ਇਸ ਨੌਜਵਾਨ ਦੇ ਡਿੱਗੇ ਹੋਣ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਵੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਵੈੱਲਫੇਅਰ ਸੁਸਾਇਟੀ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕੀਤਾ।