ਤਰਨਤਾਰਨ ’ਚ ਕੌਮੀ ਮਾਰਗ-54 'ਤੇ ਦੋ ਕਾਰਾਂ ਦੀ ਭਿਆਨਕ ਟੱਕਰ, 2 ਔਰਤਾਂ ਸਣੇ 4 ਦੀ ਮੌਤ - ਦੋ ਕਾਰਾਂ ਵਿਚਾਲੇ ਆਪਸ ’ਚ ਟੱਕਰ
ਤਰਨਤਾਰਨ: ਜ਼ਿਲ੍ਹੇ ਦੇ ਹਰੀਕੇ ਐਨਐਚ-54 ’ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋ ਦੋ ਕਾਰਾਂ ਵਿਚਾਲੇ ਆਪਸ ’ਚ ਟੱਕਰ ਹੋ ਗਿਆ। ਹਾਦਸਾ ਇੰਨ੍ਹਾ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ 2 ਐਰਤਾਂ ਸਣੇ 4 ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਕੌਮੀ ਮਾਰਗ 54 ’ਤੇ ਅਣ-ਅਧਿਕਾਰਿਤ ਤੌਰ 'ਤੇ ਡਿਵਾਈਡਰ ਕੱਟ ਕੇ ਬਣਾਏ ਰਸਤੇ ਤੋਂ ਲੰਘ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ ਸੀ। ਜਿਸ ਤੋਂ ਬਾਅਦ ਇਹ ਭਿਆਨਕ ਹਾਦਸਾ ਵਾਪਰਿਆ। ਮੌਕੇ ’ਤੇ ਪਹੁੰਚੇ ਥਾਣੇਦਾਰ ਸਤਨਾਮ ਸਿੰਘ ਥਾਣੇਦਾਰ ਕੁਲਵੰਤ ਸਿੰਘ ਨੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਲਾਸ਼ਾਂ ਮੁਰਦਾਘਰ ਭੇਜ ਦਿੱਤੀਆਂ ਗਈਆਂ ਹਨ। ਦੋਵੇਂ ਕਾਰਾਂ ਦੇ ਚਾਲਕ ਗੰਭੀਰ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਮੁਖੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਕਾਰਾਂ ਦੇ ਨੰਬਰ ਤੋਂ ਪੜਤਾਲ ਕਰਕੇ ਵਾਰਸਾਂ ਤੱਕ ਪਹੁੰਚਣ ਦੀ ਕੋਸ਼ਿਸ਼ ਜਾਰੀ ਹੈ।