ਟਰੱਕ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਰਿਵਾਰ ਦੇ ਚਾਰ ਜੀਆਂ ਦੀ ਮੌਤ - ਹਾਦਸੇ ਚ ਇੱਕ ਔਰਤ ਗੰਭੀਰ ਜ਼ਖਮੀ
ਤਰਨਤਾਰਨ: ਜ਼ਿਲ੍ਹੇ ਦੇ ਖਡੂਰ ਸਾਹਿਬ- ਫਤਿਆਬਾਦ ਰੋਡ ’ਤੇ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟਕੱਰ ਹੋ ਗਈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਇੱਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਦਕਿ ਹਾਦਸੇ ਚ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਮਰਨ ਵਾਲੇ ਸਾਰੇ ਮੋਟਰਸਾਈਕਲ ਸਵਾਰ ਸਨ। ਮਰਨ ਵਾਲਿਆ ’ਚ ਮਰਦ-ਔਰਤ ਸਮੇਤ ਦੋ ਬੱਚੇ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਪਰਿਵਾਰ ਆਪਣੇ ਮੋਟਰਸਾਈਕਲ ’ਤੇ ਕਪੂਰਥਲਾ ਤੋਂ ਫਤਿਆਬਾਦ ਆ ਰਿਹਾ ਸੀ, ਜਿਸ ਦੀ ਖਡੂਰ ਸਾਹਿਬ-ਫਤਿਆਬਾਦ ਰੋਡ ’ਤੇ ਟਰੱਕ ਨਾਲ ਟੱਕਰ ਹੋ ਗਈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ ਕਬਜ਼ੇ ’ਚ ਲੈ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।