4 ਸਾਲਾ ਬੱਚੇ ਨਾਲ ਕੁਕਰਮ ਕਰਨ ਵਾਲਾ ਗ੍ਰਿਫਤਾਰ - 4 year old boy molested
ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਇੱਕ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣਾ ਆਇਆ ਹੈ। ਇੱਕ 4 ਸਾਲ ਦੇ ਮਾਸੂਮ ਬੱਚੇ ਨਾਲ ਗੁਆਂਢ ਵਿੱਚ ਰਹਿੰਦੇ ਨੌਜਵਾਨ ਵੱਲੋਂ ਕੁਕਰਮ ਕੀਤਾ ਗਿਆ ਹੈ। ਬੱਚੇ ਦੇ ਪਰਿਵਾਰ ਮੁਤਾਬਕ ਉਨ੍ਹਾਂ ਦੇ ਬੇਟਾ ਬਾਹਰ ਖੇਡਣ ਲਈ ਗਿਆ ਸੀ ਤਾਂ ਉਸ ਦੌਰਾਨ ਗੁਆਂਢ ਵਿੱਚ ਰਹਿੰਦਾ ਨੌਜਵਾਨ ਉਸਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਗਲਤ ਹਰਕਤ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਲਜ਼ਮ ਖਿਲਾਫ਼ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਪਰ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ।