ਬਠਿੰਡਾ ’ਚ 42 ਲੱਖ ਦੀ ਲੁੱਟ ਦੇ ਮਾਮਲੇ ’ਚ ਮੁਅੱਤਲ ਏਐਸਆਈ ਸ਼ਾਮਲ- ਸੂਤਰ - 42 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ
ਬਠਿੰਡਾ: ਸ਼ਹਿਰ ਦੇ ਬੀਤੇ ਕੁਝ ਦਿਨ ਪਹਿਲਾਂ ਹਨੂੰਮਾਨ ਚੌਕ ਨੇੜੇ ਇੱਕ ਹੋਟਲ ’ਚ ਠਹਿਰੇ ਹੋਏ ਨੌਜਵਾਨਾਂ ਨੂੰ ਕੁਝ ਵਿਅਕਤੀਆਂ ਨੇ ਪੁਲਿਸ ਦੀ ਵਰਦੀ ਪਾ ਕੇ ਨਕਲੀ ਸੀਆਈਏ ਸਟਾਫ ਦੇ ਅਧਿਕਾਰੀ ਬਣ ਦੋ ਨੌਜਵਾਨਾਂ ਨੂੰ ਅਗਵਾ ਕਰ ਉਨ੍ਹਾਂ ਕੋਲੋਂ 42 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮਾਮਲੇ ਸਬੰਧੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਮਾਮਲੇ ’ਚ ਇੱਕ ਵਿਅਕਤੀ ਦੀ ਪਛਾਣ ਹੋ ਗਈ ਹੈ, ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ’ਚ ਇੱਕ ਮੁਅੱਤਲ ਇੱਕ ਏਐਸਆਈ ਹੈ ਜੋ ਕਿ ਅੰਮ੍ਰਿਤਸਰ ਚ ਤੈਨਾਤ ਸੀ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਮੁਅੱਤਲ ਕੀਤੇ ਗਏ ਏਐਸਆਈ ਖਿਲਾਫ ਪਹਿਲਾਂ ਵੀ ਕਈ ਕ੍ਰਿਮੀਨਲ ਮਾਮਲੇ ਦਰਜ ਹਨ।