ਪੰਜਾਬ

punjab

ETV Bharat / videos

ਐਮਪੀ ਚੌਧਰੀ ਸੰਤੋਖ ਸਿੰਘ ਨੇ 42 ਲੱਖ ਦੇ ਕਰੀਬ ਪਿੰਡ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

By

Published : Feb 9, 2021, 10:53 PM IST

ਜਲੰਧਰ: ਕਸਬਾ ਫਿਲੌਰ ਦੇ ਪਿੰਡ ਨੰਗਲ ਵਿਖੇ ਵਿਕਾਸ ਕਾਰਜਾਂ ਦੇ ਕੰਮਾਂ ਦੇ ਲਈ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਵਿਧਾਇਕ ਬਿਕਰਮਜੀਤ ਸਿੰਘ ਨੇ 42 ਲੱਖ ਰੁਪਏ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮਪੀ ਚੌਧਰੀ ਸੰਤੋਖ ਸਿੰਘ ਨੇ ਦੱਸਿਆ ਕਿ ਫਿਲੌਰ ਦੇ ਪਿੰਡ ਨੰਗਲ ਵਿਖੇ ਕਈ ਵਿਕਾਸ ਦੇ ਕੰਮ ਹੋਣ ਵਾਲੇ ਸਿੱਕੇ ਅਤੇ ਉਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ 42 ਲੱਖ ਦੇ ਕਰੀਬ ਦਾ ਫੰਡ ਪਿੰਡ ਨੰਗਲ ਨੂੰ ਦਿੱਤਾ ਹੈ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ 31 ਮਾਰਚ ਤੱਕ ਇਹ ਸਾਰੇ ਕੰਮ ਪੂਰੇ ਕਰ ਦਿੱਤੇ ਜਾਣਗੇ ਅਤੇ ਪਿੰਡ ਨੱਗਲ ਵਿਖੇ ਬਾਕੀ ਦੇਵੀ ਜਿਹੜੇ ਵਿਕਾਸ ਕਾਰਜ ਦੇ ਕੰਮ ਰੁਕੇ ਹੋਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।

ABOUT THE AUTHOR

...view details