ਬਠਿੰਡਾ ਪੁਲਿਸ ਵੱਲੋਂ ਨਸ਼ੇ ਅਤੇ ਚੋਰੀ ਮਾਮਲੇ 'ਚ 5 ਕਾਬੂ
ਬਠਿੰਡਾ:ਤਲਵੰਡੀ ਸਾਬੋ ਪੁਲਿਸ ਨੇ ਚੋਰੀ ਅਤੇ ਨਸ਼ਿਆਂ (Drug)ਦੇ ਵੱਖ ਵੱਖ ਦੋ ਮਾਮਲਿਆਂ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ (Arrested)ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਅਧਿਕਾਰੀ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਤਲਵੰਡੀ ਸਾਬੋ ਦੇ ਰਾਮਾਂ ਰੋਡ ਤੋਂ ਹੈਰੋਇਨ ਦੀਆਂ ਪੜੀਆਂ ਬਣਾ ਕੇ ਵੇਚਣ ਵਾਲੇ ਦੋ ਨਸ਼ਾ ਤਸਕਰ ਕਾਬੂ ਕੀਤੇ ਹਨ।ਇਹਨਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਪੁਲਿਸ ਅਧਿਕਾਰੀ ਨੇ ਦੂਜੇ ਮਾਮਲੇ ਬਾਰੇ ਕਿਹਾ ਹੈ ਕਿ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਅਤੇ ਟਰਾਂਸਫਾਰਮਾਂ ਤੋਂ ਤਾਰਾਂ ਅਤੇ ਹੋਰ ਸਮਾਨ ਦੀ ਚੋਰੀ (Theft)ਕਰਨ ਦੇ ਮਾਮਲੇ ਵਿਚ ਤਿੰਨ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।