ਉਨਾਓ: ਬਲਾਤਕਾਰ ਤੋਂ ਬਾਅਦ 5 ਸਾਲਾ ਬੱਚੀ ਨੂੰ ਛੱਤ ਤੋਂ ਸੁੱਟਿਆ, ਹਾਲਤ ਨਾਜ਼ੁਕ 1 ਕਾਬੂ - हसनगंज कोतवाली क्षेत्र
ਉਨਾਵ— ਜ਼ਿਲ੍ਹੇ 'ਚ 5 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਨੂੰ ਛੱਤ ਤੋਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਸਨਗੰਜ ਕੋਤਵਾਲੀ ਖੇਤਰ ਵਿੱਚ 5 ਸਾਲਾ ਮਾਸੂਮ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਮਾਰਨ ਦੇ ਇਰਾਦੇ ਨਾਲ ਛੱਤ ਤੋਂ ਸੁੱਟ ਦਿੱਤਾ। ਇਸ ਦੇ ਨਾਲ ਹੀ ਪੀੜਤ ਲੜਕੀ ਨੂੰ ਪੁਲਿਸ ਦੀ ਮਦਦ ਨਾਲ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਧਰ, ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਹਰਕਤ 'ਚ ਆਈ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ।