ਪਠਾਨਕੋਟ ਦੀਆਂ 50 ਵਾਰਡਾਂ 'ਚ ਚੋਣ ਲੜੇਗੀ ਆਪ - ਜ਼ਿਲ੍ਹਾ ਜਨਰਲ ਸੈਕਟਰੀ ਮਨੋਹਰ ਠਾਕੁਰ
ਪਟਾਨਕੋਟ: ਆਮ ਆਦਮੀ ਪਾਰਟੀ ਵੱਲੋਂ ਪਠਾਨਕੋਟ ਵਿੱਚ 1 ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ ਅਤੇ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ ਲਈ ਪ੍ਰੇਰਿਤ ਕਰ ਰਹੇ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਪਠਾਨਕੋਟ ਦੇ ਵਿੱਚ 50 ਵਾਰਡਾਂ ਤੋਂ ਨਿਗਮ ਦੇ ਲਈ ਆਪਣੇ ਉਮੀਦਵਾਰ ਖਲ੍ਹਾਰੇਗੀ ਅਤੇ 11 ਤਾਰੀਕ ਤੱਕ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਇਸ ਬਾਰੇ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸੈਕਟਰੀ ਮਨੋਹਰ ਠਾਕੁਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਦੀਆਂ ਚੋਣਾਂ ਦੇ ਵਿੱਚ ਪਠਾਨਕੋਟ ਦੇ ਪੂਰੇ ਵਾਰਡਾਂ ਦੇ ਵਿੱਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਗਿਆਰਾਂ ਤਾਰੀਕ ਤੱਕ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।