550ਵੇਂ ਪ੍ਰਕਾਸ਼ ਪੁਰਬ ਮੌਕੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ: ਜਥੇਦਾਰ - ਜਥੇਦਾਰ ਅਕਾਲ ਤਖ਼ਤ ਸਾਹਿਬ ਦਾ 550ਵੇਂ ਪ੍ਰਕਾਸ਼ ਪੁਰਬ ਤੇ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਉਤੇ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ 'ਤੇ ਵਾਤਾਵਰਣ ਨੂੰ ਧਿਆਨ ਵਿਚ ਰੱਖਦੇ ਹੋਏ ਪਲਾਸਿਟਕ ਦੇ ਲਿਫਾਫੇ, ਪਲਾਸਟਿਕ ਦੇ ਡਿਸਪੋਜ਼ੇਬਲ ਬਰਤਨਾਂ ਆਦਿ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।