7 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਵੱਡੀ ਮਾਤਰਾ 'ਚ ਹਥਿਆਰ ਬਰਾਮਦ - ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ
ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।ਜਿਸ 'ਚ ਦੋਨਾਲੀ ਬੰਦੂਕਾਂ 12 ਬੋਰ 30 ਬੋਰ 315 ਬੋਰ ਆਦਿ ਅਤੇ ਕਾਰਤੂਸ ਵੀ ਬਰਾਮਦ ਹਨ। ਥਾਣਾ ਮੁਖੀ ਸਿਮਰਨਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਗੱਡੀਨੰਬਰ PB08 CR 2205 ਵਿੱਚ ਕੁਝ ਵਿਅਕਤੀ ਹਥਿਆਰ ਲੈ ਕੇ ਜਾ ਰਹੇ ਹਨ। ਇਹ ਗੱਡੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਇਕ ਡੇਰੇ ਦੇ ਕੋਲ ਘੁੰਮ ਰਹੇ ਹਨ। ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾ ਪਾਸੋਂ ਅਸਲਾ ਬਰਾਮਦ ਹੋਇਆ, ਉਸਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਉਨ੍ਹਾਂਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਦੀ ਮੰਗ ਕੀਤ ਗਈ।
TAGGED:
ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ