ਗੁਰਦਾਸਪੁਰ ਵਿਖੇ ਮਨਾਇਆ ਗਿਆ 74ਵਾਂ ਆਜ਼ਾਦੀ ਦਿਹਾੜਾ - 74th Independence Day
ਗੁਰਦਾਸਪੁਰ: ਦੇਸ਼ ਭਰ ਵਿੱਚ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਵੀ ਕੋਰੋਨਾ ਦੀਆਂ ਹਿਦਾਇਤਾਂ ਨੂੰ ਦੇਖਦੇ ਹੋਏ ਆਜ਼ਾਦੀ ਦਿਹਾੜੇ ਦਾ ਸਮਾਗਮ ਕਰਵਾਇਆ ਗਿਆ ਹੈ। ਇਸ ਸਮਾਗਮ ਵਿੱਚ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਬੋਧਨ ਕਰਦੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।