ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਦਰਦਨਾਕ ਮੌਤ, ਟਰੱਕ ਅਤੇ ਟੈਂਕਰ ਦੀ ਹੋਈ ਟੱਕਰ
ਮਹਾਰਾਸ਼ਟਰ/ਚੰਦਰਪੁਰ: ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਚੰਦਰਪੁਰ ਵਿੱਚ ਟੈਂਕਰ ਅਤੇ ਟਰੱਕ ਦੇ ਭਿਆਨਕ ਹਾਦਸੇ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਡੀਜ਼ਲ ਲੈ ਕੇ ਜਾ ਰਹੇ ਟੈਂਕਰ ਅਤੇ ਲੱਕੜ ਨਾਲ ਭਰੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਤੋਂ ਬਾਅਦ ਮੌਕੇ 'ਤੇ ਹੀ ਭਿਆਨਕ ਅੱਗ ਲੱਗ ਗਈ। ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਚੰਦਰਪੁਰ ਦੇ ਪੁਲਿਸ ਅਧਿਕਾਰੀ ਸੁਧੀਰ ਨੰਦਨਵਰ ਨੇ ਦਿੱਤੀ ਹੈ। ਜੰਗਲਾਤ ਵਿਭਾਗ ਦੇ ਸੂਤਰਾਂ ਅਨੁਸਾਰ ਹਾਦਸੇ ਤੋਂ ਇਕ ਘੰਟੇ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ। ਕੁਝ ਘੰਟਿਆਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸੜ ਕੇ ਸੁਆਹ ਹੋ ਗਈਆਂ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਚੰਦਰਪੁਰ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ।